Home /
Ludhiana /
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀ…
Ludhiana
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਮੋਹਨਜੀਤ ਸ਼ੇਰੋਂ ਨਾਲ ਕੀਤੀ ਮੁਲਾਕਾਤ ।
Staff Reporter
08 Sep 2026, 5:45 PM 15 views
0 comments
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਨਯੋਗ ਚੇਅਰਮੈਨ ਸ੍ਰੀ ਹਰਜੀਤ ਸਿੰਘ ਗਰੇਵਾਲ ਨੇ ਅੱਜ ਰਾਜਿੰਦਰਾ ਹਸਪਤਾਲ, ਪਟਿਆਲਾ ਦਾ ਦੌਰਾ ਕਰਕੇ ਸਿੱਖ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਅਤੇ ਪਿੰਡ ਸ਼ੇਰੋਂ, ਜ਼ਿਲ੍ਹਾ ਸੰਗਰੂਰ ਦੇ ਵਸਨੀਕ ਸ੍ਰੀ ਮੋਹਨਜੀਤ ਸਿੰਘ ਨਾਲ ਮੁਲਾਕਾਤ ਕੀਤੀ, ਜੋ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ।
ਚੇਅਰਮੈਨ ਹਰਜੀਤ ਗਰੇਵਾਲ ਨੇ ਸ੍ਰੀ ਮੋਹਨਜੀਤ ਸਿੰਘ ਸ਼ੇਰੋਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਘਟਨਾ ਸਬੰਧੀ ਉਨ੍ਹਾਂ ਦੀ ਗੱਲ ਸੁਣੀ। ਉਨ੍ਹਾਂ ਨੇ ਕਮਿਸ਼ਨ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਅਤੇ ਘਟਨਾ ਨਾਲ ਸਬੰਧਤ ਹਾਲਾਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ।
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਸ੍ਰੀ ਮੋਹਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਪ੍ਰਾਪਤ ਹੋਈ ਸੀ। ਇਹ ਸ਼ਿਕਾਇਤ 02.09.2026 ਨੂੰ ਪਿੰਡ ਸ਼ੇਰੋਂ, ਸੁਨਾਮ, ਪੰਜਾਬ ਵਿਖੇ ਹੋਏ “ਲੋਕ ਮਿਲਣੀ” ਪ੍ਰੋਗਰਾਮ ਦੌਰਾਨ ਵਾਪਰੀ ਘਟਨਾ ਨਾਲ ਸਬੰਧਤ ਹੈ।
ਸ਼ਿਕਾਇਤ ਅਨੁਸਾਰ, ਸ੍ਰੀ ਮੋਹਨਜੀਤ ਸਿੰਘ ਵੱਲੋਂ ਰਾਜ ਵਿੱਚ ਨਸ਼ਿਆਂ ਦੀ ਸਮੱਸਿਆ ਦੇ ਵਿਰੋਧ ਦੇ ਪ੍ਰਤੀਕ ਵਜੋਂ ਕਥਿਤ ਤੌਰ ’ਤੇ ਕਾਲਾ ਝੰਡਾ ਦਿਖਾਇਆ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਤਸ਼ੱਦਦ ਕੀਤਾ ਗਿਆ, ਜਿਸ ਵਿੱਚ ਸੱਟਾਂ ਮਾਰਨ ਅਤੇ ਬਿਜਲੀ ਦੇ ਝਟਕੇ ਦੇਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ।
ਸ਼ਿਕਾਇਤ ਵਿੱਚ ਉਨ੍ਹਾਂ ਦੀ ਧਾਰਮਿਕ ਪਹਿਚਾਣ ਅਤੇ ਧਾਰਮਿਕ ਮਰਯਾਦਾ ਨਾਲ ਸਬੰਧਤ ਗੰਭੀਰ ਦੋਸ਼ ਵੀ ਲਗਾਏ ਗਏ ਹਨ, ਜਿਨ੍ਹਾਂ ਵਿੱਚ ਕਥਿਤ ਤੌਰ ’ਤੇ ਉਨ੍ਹਾਂ ਦਾ ਜੂੜਾ ਜ਼ਬਰਦਸਤੀ ਖੋਲ੍ਹਣਾ ਅਤੇ ਵਾਲਾਂ ਤੇ ਦਾੜ੍ਹੀ ਨੂੰ ਖਿੱਚਣਾ ਸ਼ਾਮਲ ਹੈ। ਇਸ ਤੋਂ ਇਲਾਵਾ, ਪੁਲਿਸ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਮਾਤਾ ਅਤੇ ਭੈਣ ਨਾਲ ਕਥਿਤ ਦੁਰਵਿਵਹਾਰ ਦੇ ਦੋਸ਼ ਵੀ ਲਗਾਏ ਗਏ ਹਨ।
ਮਾਨਯੋਗ ਚੇਅਰਮੈਨ ਨੇ ਸ੍ਰੀ ਮੋਹਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਘਟਨਾ ਨਾਲ ਸਬੰਧਤ ਤੱਥਾਂ ਅਤੇ ਹਾਲਾਤਾਂ ਬਾਰੇ ਜਾਣਕਾਰੀ ਲਈ।
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵੱਲੋਂ ਇਸ ਸ਼ਿਕਾਇਤ ਦਾ ਪਹਿਲਾਂ ਹੀ ਨੋਟਿਸ ਲੈਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਪੱਤਰ ਲਿਖ ਕੇ 10 ਦਿਨਾਂ ਦੇ ਅੰਦਰ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਹੈ।
ਕਮਿਸ਼ਨ ਵੱਲੋਂ ਮਾਮਲੇ ਦੀ ਤੱਥਾਤਮਕ ਸਥਿਤੀ, ਹੁਣ ਤੱਕ ਕੀਤੀ ਗਈ ਕਾਰਵਾਈ, ਜਾਂਚ/ਕਾਰਵਾਈ ਦੀ ਮੌਜੂਦਾ ਸਥਿਤੀ ਅਤੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਸਬੰਧੀ ਹੋਰ ਲੋੜੀਂਦੀ ਜਾਣਕਾਰੀ ਮੰਗੀ ਗਈ ਹੈ।
ਪੰਜਾਬ ਪੁਲਿਸ ਵੱਲੋਂ ਪ੍ਰਾਪਤ ਰਿਪੋਰਟ ਅਤੇ ਉਪਲਬਧ ਰਿਕਾਰਡ ਦਾ ਕਮਿਸ਼ਨ ਵੱਲੋਂ ਵਿਸਥਾਰ ਨਾਲ ਅਧਿਐਨ ਕੀਤਾ ਜਾਵੇਗਾ ਅਤੇ ਕਮਿਸ਼ਨ ਆਪਣੇ ਕਾਨੂੰਨੀ ਅਧਿਕਾਰ ਖੇਤਰ ਅਨੁਸਾਰ ਅਗਲੀ ਢੁੱਕਵੀਂ ਕਾਰਵਾਈ ਬਾਰੇ ਫੈਸਲਾ ਲਵੇਗਾ।
Comments (0)
No comments yet — be the first to share your thoughts.